ਮੋਗਾ 17 ਜੁਲਾਈ (ਚਰਨਜੀਤ ਸਿੰਘ) ਭਾਵੇਂ ਹਰ ਜਗ੍ਹਾ ਤੇ ਲੰਗਰ ਦਾ ਇੰਤਜ਼ਾਮ ਹੁੰਦਾ ਹੈ ਪਰ ਸਿੱਖਿਆ ਵਿਭਾਗ ਵੱਲੋਂ ਇਸ ਵਾਰ ਨਵੀਂ ਪਹਿਲ ਕੀਤੀ ਗਈ ਹੈ ਕਿਉਂਕਿ ਕਰੋਨਾ ਕਾਲ ਦੌਰਾਨ ਸਕੂਲਾਂ ਵਿਚ ਬੱਚੇ ਨਹੀਂ ਆ ਰਹੇ ਬੱਚਿਆਂ ਨੂੰ ਕਿਤਾਬਾਂ ਨਾਲ ਸਾਂਝ ਪਾਉਣ ਲਈ ਇਸ ਵਾਰ ਸਿਖਿਆ ਵਿਭਾਗ ਨੇ ਜੋ ਉਪਰਾਲਾ ਕੀਤਾ ਹੈ ਉਹ ਕਾਬਿਲੇ ਤਰੀਫ ਹੈ । ਆਪਣੀ ਦਰਿਆਦਿਲੀ ਦਿਖਾਉਂਦੇ ਹੋਏ ਇਸ ਵਾਰ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿਚ ਤਰੀਕ ਵਾਈਜ ਕਿਤਾਬਾਂ ਦੇ ਲੰਗਰ ਲਗਾਏ ਗਏ ਜ਼ੋ ਕਿ ਬੱਚਿਆਂ ਦੀ ਮਾਨਸਿਕਤਾ ਨੂੰ ਨਿਖਾਰਨ ਦਾ ਬਹੁਤ ਹੀ ਵਧੀਆ ਉਪਰਾਲਾ ਹੈ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਵਿਖੇ ਵੀ ਕਿਤਾਬਾਂ ਦਾ ਲੰਗਰ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਸਮੂਚੇ ਸਟਾਫ ਵੱਲੋਂ ਕਿਤਾਬਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਪਹੁੰਚੇ ਹੋਏ ਵਿਦਿਆਰਥੀਆਂ ਨੂੰ ਮੁਫ਼ਤ ਵਿੱਚ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ। ਬਾਅਦ ਵਿੱਚ ਸਕੂਲ ਮੁਖੀ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ ਦੇਖੋ ਮੋਗਾ ਤੋਂ ਚਰਨਜੀਤ ਸਿੰਘ ਦੀ ਸਪੈਸ਼ਲ ਰਿਪੋਰਟ