EPaper SignIn
तिरुवनंतपुरम - अगर कांग्रेस कुछ नहीं तो पीएम मोदी डरते क्यों हैं.... दूसरे चरण के चुनाव से पहले खरगे ने बीजेपी के खिलाफ खोला मोर्चा     नई दिल्ली - Umang APP से चंद मिनटों में निकाल पाएंगे PF का पैसा     नई दिल्ली - आज घोषित होंगे एमपी बोर्ड हाई स्कूल और हायर सेकेंड्री के नतीजे, MPBSE अध्यक्ष करेंगे घोषणा     नई दिल्‍ली - हम अपनी कमजोरी नहीं, इस कारण हारे, Ruturaj Gaikwad ने शिकस्‍त के लिए ठहराया दोषी     आगरा - ब्रज में लापता ‘जातियों का गुरूर’ कहीं विकास के सुबूत से आस तो कहीं चेहरा पैरोकार     नई दिल्ली - RBI ने महाराष्‍ट्र के इस बैंक पर लगा दीं कई पाबंदियां, खातों से एक रुपया भी नहीं निकाल सकेंगे ग्राहक    

ਪ੍ਰਾਈਵੇਟ ਸਕੂਲ ਮੁਖੀਆਂ ਨੂੰ ਨੈਸ ਪ੍ਰੀਖਿਆ ਸੰਬੰਧੀ ਸਿਖਲਾਈ ਦਿੱਤੀ ਗਈ
  • 151114024 - DEVINDER KUMAR 0

4 ਸਤੰਬਰ, ਮੋਗਾ, ਸਥਾਨਕ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਪ੍ਰੇਰਨਾਦਾਈ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਸ਼ੀਲ ਨਾਥ ਦੀ ਅਗਵਾਈ ਹੇਠ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਇਕ ਭਰਵੀਂ ਮੀਟਿੰਗ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਮੈਂਟਰ ਸੁਖਜਿੰਦਰ ਸਿੰਘ ਕੁਲਦੀਪ ਸਿੰਘ ਅਤੇ ਪਡ਼੍ਹੋ ਪੰਜਾਬ ਪਡ਼੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ਸਿੰਘ ਰਾਏ ਨੇ ਨੈਸ ਪ੍ਰੀਖਿਆ ਸਬੰਧੀ ਸਮੁੱਚੀ ਜਾਣਕਾਰੀ ਸਕੂਲ ਮੁਖੀਆਂ ਨਾਲ ਸਾਂਝੀ ਕੀਤੀ | ਇਸ ਮੌਕੇ ਸਿੱਖਿਆ ਸੁਧਾਰ ਟੀਮ ਤੋਂ ਦਿਲਬਾਗ ਸਿੰਘ ਅਤੇ ਸੁਧੀਰ ਕੁਮਾਰ, ਸੁਖਜਿੰਦਰ ਸਿੰਘ , ਕੁਲਦੀਪ ਸਿੰਘ ਨੇ ਵੀ ਆਪਣੇ ਨੁਕਤੇ ਅਤੇ ਵਿਚਾਰ ਸਾਂਝੇ ਕੀਤੇ । ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਨੇ ਕਿਹਾ ਕਿ ਮੋਗਾ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਨੰਬਰ ਇੱਕ ਆ ਕੇ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਈ ਰੱਖਣ ਲਈ ਵਚਨਬੱਧ ਹੈ । ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕਡ਼ ਨੇ ਕਿਹਾ ਕਿ ਵਿਭਾਗੀ ਹਦਾਇਤਾਂ ਮੁਤਾਬਕ ਪੰਜਾਬ ਰਾਜ ਦੇ ਸਮੂਹ ਸਕੂਲ ਇਸ ਵਾਰ ਨੈਸ ਸੰਬੰਧੀ ਪ੍ਰਕਿਰਿਆ ਵਿੱਚ ਹਿੱਸਾ ਲੈਣਗੇ ਅਤੇ ਪੰਜਾਬ ਰਾਜ ਦੇ ਸਮੁੱਚੇ ਮੁਲਾਂਕਣ ਸਮੇਂ ਇਨ੍ਹਾਂ ਸਕੂਲਾਂ ਦੀ ਭੂਮਿਕਾ ਵੀ ਫ਼ੈਸਲਾਕੁਨ ਰਹਿ ਸਕਦੀ ਹੈ। ਜਿਕਰਯੋਗ ਹੈ ਕਿ ਇਸ ਵਿਭਾਗੀ ਟ੍ਰੇਨਿੰਗ ਵਿਚ ਪਹੁੰਚਣ ਤੇ ਬਲੂਮਿੰਗ ਬਰਡਜ਼ ਸਕੂਲ ਦੇ ਚੇਅਰਮੈਨ ਸੰਜੀਵ ਸੈਣੀ ਕਮਲ ਸੈਣੀ ਅਤੇ ਪ੍ਰਿੰਸੀਪਲ ਹਿਮਾਲਿਆ ਰਾਣੀ ,ਰਾਹੁਲ ਕੁਮਾਰ ਵੱਲੋਂ ਸਭ ਨੂੰ ਜੀ ਆਇਆਂ ਕਿਹਾ , ਉੱਥੇ ਇਨ੍ਹਾਂ ਸਕੂਲਾਂ ਨੂੰ ਨਿਰੰਤਰ ਵਿਦਿਆਰਥੀਆਂ ਦੀ ਸਕੂਲ ਸਿਲੇਬਸ ਦੇ ਨਾਲ ਨਾਲ ਨੈਸ ਦੀ ਤਿਆਰੀ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ,ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ,ਵਿਕਾਸ ਚੋਪੜਾ , ਹਰਸਿਮਰਨ ਸਿੰਘ ਮੋਂਟੀ, ਰਵਿੰਦਰ ਪਾਲ ਸਿੰਘ , ਨਵਦੀਪ ਬਾਜਵਾ , ਰਿਸ਼ੀ ਮਨਚੰਦਾ ਅਤੇ ਸਮੂਹ ਸਕੂਲਾਂ ਦੇ ਮੁਖੀ ਅਤੇ ਪ੍ਰਤੀਨਿਧੀ ਹਾਜ਼ਰ ਸਨ।

Subscriber

173828

No. of Visitors

FastMail