18 ਸਤੰਬਰ, ਮੋਗਾ, ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੁਸ਼ੀਲ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਰੋਂ ਦਾ ਪ੍ਰੇਰਨਾਦਾਈ ਨਿਰੀਖਣ ਕੀਤਾ ਗਿਆ , ਜਿਸ ਅਧੀਨ ਉਨ੍ਹਾਂ ਸਕੂਲ ਵਿੱਚ ਚੱਲ ਰਹੀਆਂ ਸਤੰਬਰ ਪ੍ਰੀਖਿਆਵਾਂ ਦਾ ਜਾਇਜਾ ਲਿਆ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਇਸ ਸਬੰਧੀ ਚਰਚਾ ਵੀ ਕੀਤੀ, ਉਨ੍ਹਾਂ NAS ਦੀ ਤਿਆਰੀ ਬਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਸਿੱਖਣ ਪਰਿਣਾਮਾਂ ਉੱਪਰ ਆਧਾਰਿਤ ਵਿਦਿਆਰਥੀ ਵਿਸ਼ਲੇਸ਼ਣ ਪ੍ਰਤੀ ਵਿਸ਼ੇਸ਼ ਰੂਪ ਵਿੱਚ ਵਿਚਾਰ ਸਾਂਝੇ ਕੀਤੇ , ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸੰਭਾਵਿਤ ਕੋਵਿਡ ਦੀ ਤੀਸਰੀ ਲਹਿਰ ਤੋਂ ਬਚਾਅ ਸੰਬੰਧੀ ਗੱਲਬਾਤ ਕੀਤੀ। ਇਸ ਮੌਕੇ ਪ੍ਰਿੰਸੀਪਲ ਭੁਪਿੰਦਰ ਕੌਰ, ਗੋਬਿੰਦ ਰਾਏ, ਸੁਖਜੀਤ ਸਿੰਘ, ਪ੍ਰਿਤਪਾਲ ਕੌਰ, ਗੁਰਪ੍ਰੀਤ ਸਿੰਘ ਆਦਿ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਦਾ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਨੂੰ ਇਨ ਬਿਨ ਲਾਗੂ ਕਰਨ ਲਈ ਸਹਿਮਤੀ ਪ੍ਰਗਟਾਈ ਗਈ।