EPaper SignIn

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ
  • 151114024 - DEVINDER KUMAR 0



 20 ਸਿਤੰਬਰ, ਮੋਗਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਪ੍ਰੀਤ ਕੌਰ ਵੱਲੋਂ ਮੋਗਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ  ਇਸ ਅਧੀਨ ਸਰਦਾਰ ਵਰਿੰਦਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ  ਰਾਊਵਾਲ ਅਤੇ ਤੋਤਾ ਸਿੰਘ ਵਾਲਾ ਸਕੂਲਾਂ ਦਾ ਨਿਰੀਖਣ ਕੀਤਾ ਜਦਕਿ ਗੁਰਪ੍ਰੀਤ ਕੌਰ ਨੇ ਲੁਹਾਰਾ ,ਵਰ੍ਹੇ , ਚੀਮਾ ਅਤੇ ਕੜਿਆਲ ਸਕੂਲਾਂ ਦਾ ਪ੍ਰੇਰਨਾਦਾਈ ਨਿਰੀਖਣ ਕੀਤਾ ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਬੰਧਾਂ , ਵਿਦਿਅਕ ਗਤੀਵਿਧੀਆਂ,  ਸਤੰਬਰ ਇਮਤਿਹਾਨਾਂ ਅਤੇ ਨੈਸ ਪ੍ਰੀਖਿਆ ਦੀ ਤਿਆਰੀਆਂ ਦਾ ਜਾਇਜ਼ਾ ਲਿਆ । ਉਨ੍ਹਾਂ ਸਕੂਲ ਮੁਖੀਆਂ, ਵਿਦਿਆਰਥੀਆਂ, ਅਧਿਆਪਕਾਂ, ਸਕੂਲ ਪ੍ਰਬੰਧਕੀ ਕਮੇਟੀਆਂ ਨਾਲ ਇਸ ਸਬੰਧੀ ਵਿਚਾਰ ਸਾਂਝੇ ਕੀਤੇ ਅਤੇ ਸਕੂਲਾਂ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰਨ ਦਾ ਉਪਰਾਲਾ ਕੀਤਾ ਇਸ ਮੌਕੇ ਉਨ੍ਹਾਂ ਨਾਲ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ਸਾਹਿਬਾਨ ਅਤੇ ਸੈਂਟਰ ਹੈੱਡ ਟੀਚਰ ਵਿਸ਼ੇਸ਼ ਰੂਪ ਵਿੱਚ ਹਾਜ਼ਰ ਸਨ


Subscriber

173781

No. of Visitors

FastMail

नई दिल्ली - केजरीवाल टिप्पणी मामले में विदेश मंत्रालय ने अमेरिकी राजनयिक को किया तलब     नई दिल्ली - जेल से नहीं चलेगी दिल्ली सरकार, एलजी वीके सक्सेना ने कह दी बड़ी बात