EPaper LogIn
एक बार क्लिक कर पोर्टल को Subscribe करें खबर पढ़े या अपलोड करें हर खबर पर इनकम पाये।

ਸਰਕਾਰੀ ਸੀਨੀਅਰ ਸਕੈਡਰੀ ਸਕੂਲ ਜਲਾਲਾਬਾਦ ਪੂਰਬੀ ਵਿਖੇ ਲਗਾਇਆ ਗਿਆ ਕਿਤਾਬਾਂ ਦਾ ਲੰਗਰ
  • 151113014 - CHARANJIT SINGH 0 0
    17 Jul 2021 21:35 PM



ਮੋਗਾ 17 ਜੁਲਾਈ (ਚਰਨਜੀਤ ਸਿੰਘ) ਭਾਵੇਂ ਹਰ ਜਗ੍ਹਾ ਤੇ ਲੰਗਰ ਦਾ ਇੰਤਜ਼ਾਮ ਹੁੰਦਾ ਹੈ ਪਰ ਸਿੱਖਿਆ ਵਿਭਾਗ ਵੱਲੋਂ ਇਸ ਵਾਰ ਨਵੀਂ ਪਹਿਲ ਕੀਤੀ ਗਈ ਹੈ  ਕਿਉਂਕਿ ਕਰੋਨਾ ਕਾਲ ਦੌਰਾਨ ਸਕੂਲਾਂ ਵਿਚ ਬੱਚੇ ਨਹੀਂ ਆ ਰਹੇ ਬੱਚਿਆਂ ਨੂੰ ਕਿਤਾਬਾਂ ਨਾਲ ਸਾਂਝ ਪਾਉਣ ਲਈ ਇਸ ਵਾਰ ਸਿਖਿਆ ਵਿਭਾਗ ਨੇ ਜੋ ਉਪਰਾਲਾ ਕੀਤਾ ਹੈ ਉਹ ਕਾਬਿਲੇ ਤਰੀਫ ਹੈ । ਆਪਣੀ ਦਰਿਆਦਿਲੀ ਦਿਖਾਉਂਦੇ ਹੋਏ ਇਸ ਵਾਰ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿਚ ਤਰੀਕ ਵਾਈਜ ਕਿਤਾਬਾਂ ਦੇ ਲੰਗਰ ਲਗਾਏ ਗਏ ਜ਼ੋ ਕਿ ਬੱਚਿਆਂ ਦੀ ਮਾਨਸਿਕਤਾ ਨੂੰ ਨਿਖਾਰਨ ਦਾ ਬਹੁਤ ਹੀ ਵਧੀਆ ਉਪਰਾਲਾ ਹੈ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਵਿਖੇ ਵੀ ਕਿਤਾਬਾਂ ਦਾ ਲੰਗਰ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਸਮੂਚੇ ਸਟਾਫ ਵੱਲੋਂ ਕਿਤਾਬਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਪਹੁੰਚੇ ਹੋਏ ਵਿਦਿਆਰਥੀਆਂ ਨੂੰ ਮੁਫ਼ਤ ਵਿੱਚ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ। ਬਾਅਦ ਵਿੱਚ ਸਕੂਲ ਮੁਖੀ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ ਦੇਖੋ ਮੋਗਾ ਤੋਂ ਚਰਨਜੀਤ ਸਿੰਘ ਦੀ ਸਪੈਸ਼ਲ ਰਿਪੋਰਟ



Subscriber

187555

No. of Visitors

FastMail

नई दिल्ली - नीट यूजी काउंसिलिंग के लिए 21 जुलाई से शुरू होंगे रजिस्ट्रेशन     जौनपुर - याचिकाकर्ता को धमकी देने में थाना प्रभारी समेत चार पुलिसकर्मी और एक लेखपाल निलंबित     शामली - पति का जेठानी से अफेयर! पत्नी ने किया विरोध तो दहेज में मांगे पांच लाख     त्रिपुरा - त्रिपुरा की स्नेहा देबनाथ दिल्ली में लापता, 7 दिन पहले आखिरी बार मां से हुई थी बात     तमिलनाडु - तमिलनाडु में डीजल से भरी मालगाड़ी में लगी भीषण आग     दिल्ली - दिल्ली में खुशनुमा हुआ वेदर, NCR के कई इलाकों में झमाझम बारिश