29 ਜੂਨ (ਆਸ਼ਾ ਸ਼ਰਮਾ) ਲਗਾਤਾਰ ਹੋ ਰਹੇ ਮੀਂਹ ਕਾਰਨ ਪਹਾੜੀ ਇਲਾਕਿਆਂ ’ਚੋਂ ਸਬਜ਼ੀਆਂ ਘੱਟ ਆ ਰਹੀਆਂ ਹਨ, ਜਿਸ ਕਾਰਨ ਮੈਦਾਨੀ ਇਲਾਕਿਆਂ ’ਚ ਸਬਜ਼ੀਆਂ ਦੇ ਭਾਅ ਵਧ ਗਏ ਹਨ। ਫਿਰੋਜ਼ਪੁਰ ਦੇ ਆੜਤੀ ਰਾਜੂ ਖੁੰਬਾ ਵਾਲਾ ਨੇ ਦੱਸਿਆ ਕਿ ਫਿਰੋਜ਼ਪੁਰ ਵਿਚ ਪਹਿਲਾਂ ਟਮਾਟਰ ਦਾ ਭਾਅ 10 ਤੋਂ 15 ਰੁਪਏ ਕਿਲੋ ਹੁੰਦਾ ਸੀ, ਅੱਜ ਉਹ ਟਮਾਟਰ 60 ਤੋਂ 80 ਰੁਪਏ ਕਿਲੋ ਵਿਕ ਰਿਹਾ ਹੈ ਅਤੇ ਬਾਕੀ ਸਾਰੀਆਂ ਸਬਜ਼ੀਆਂ ਦੇ ਭਾਅ ਵੀ ਵਧ ਗਏ ਹਨ, ਜਿਸ ਕਾਰਨ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ।
ਜਦਕਿ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਸਬਜ਼ੀਆਂ ਦੇ ਭਾਅ ਹੋਰ ਵਧਣਗੇ, ਕਿਉਂਕਿ ਆਉਣ ਵਾਲੇ ਦਿਨਾਂ ’ਚ ਮੀਂਹ ਹੋਵੇਗੇ ਅਤੇ ਪਹਾੜੀ ਇਲਾਕਿਆਂ ’ਚੋਂ ਸਬਜ਼ੀਆਂ ਇੱਥੇ ਨਹੀਂ ਪਹੁੰਚਣਗੀ, ਜਿਸ ਕਾਰਨ ਸਬਜ਼ੀਆਂ ਦੀਆਂ ਕੀਮਤਾਂ ਹੋਰ ਵੱਧ ਜਾਣਗੀਆਂ। ਇਸ ਦੇ ਨਾਲ ਹੀ ਸਬਜ਼ੀ ਮੰਡੀ ’ਚ ਸਬਜ਼ੀ ਖਰੀਦਣ ਲਈ ਆਏ ਖਰੀਦਦਾਰਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਦੇ ਭਾਅ ਪਹਿਲਾਂ ਨਾਲੋਂ ਕਾਫ਼ੀ ਵਧ ਗਏ ਹਨ, ਜਿਸ ਕਾਰਨ ਆਮ ਘਰਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ।
