20 ਦਿਸੰਬਰ (ਆਸ਼ਾ ਸ਼ਰਮਾ)
ਪੰਜਾਬ ਸਰਕਾਰ ਸਕੂਲ ਆਫ ਐਮੀਨੈਂਸ ਦੀ ਗੱਲ ਤਾਂ ਕਰ ਰਹੀ ਹੈ। ਪਰ ਆਰ. ਟੀ. ਈ. ਐਕਟ ਦੇ ਅਨੁਸਾਰ ਸਿੱਖਿਆ ਦੇ ਬੁਨਿਆਦੀ ਹੱਕ ਨੂੰ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਚ ਅਸਫਲ ਨਜ਼ਰ ਆ ਰਹੀ ਹੈ। ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਸਿੱਖਿਆ ਅਧਿਆਪਕਾਂ ਦੀ ਭਰਤੀ ਨਾ ਕਰ ਕੇ ਸਰਕਾਰ ਇਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕ 24 ਸਤੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਚ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। । ਇਸ ਸਬੰਧੀ ਮਾਣਯੋਗ ਸੁਪਰੀਮ ਕੋਰਟ ਵਲੋਂ ਵੀ ਕਿਹਾ ਗਿਆ ਹੈ ਕਿ ਹਰ ਸਕੂਲ ਵਿੱਚ ਇੱਕ ਵਿਸ਼ੇਸ਼ ਅਧਿਆਪਕ ਹੋਣਾ ਜ਼ਰੂਰੀ ਹੈ। ਪਰ ਪੰਜਾਬ ਸਰਕਾਰ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ। ਆਗੂਆਂ ਕਿਹਾ ਕਿ ਸਰਕਾਰ ਦੇ ਨਾਂ ਪੱਖੀ ਰਵੱਈਆ ਦੇਖਦੇ ਹੋਏ ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕ ਯੂਨੀਅਨ ਪੰਜਾਬ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਉਨਾ ਦੀ ਜਥੇਬੰਦੀ 24 ਸਤੰਬਰ ਦਿਨ ਐਤਵਾਰ ਨੂੰ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ । ਜਿਸ ਵਿੱਚ ਪੰਜਾਬ ਭਰ ਤੋਂ ਬੇਰੁਜਗਾਰ ਵਿਸ਼ੇਸ਼ ਸਿੱਖਿਆ ਅਧਿਆਪਕ ਵੱਡੀ ਗਿਣਤੀ ਚ ਸ਼ਾਮਿਲ ਹੋਣਗੇ।
